Punjabibooks
Cover of ਪੂੰਜੀਵਾਦੀ ਪ੍ਰਬੰਧ ਵਿੱਚ ਕੂੜੇ ਦੀ ਪੈਦਾਵਾਰ

ਪੂੰਜੀਵਾਦੀ ਪ੍ਰਬੰਧ ਵਿੱਚ ਕੂੜੇ ਦੀ ਪੈਦਾਵਾਰ

by ਸੁਖਵੰਤ ਹੁੰਦਲ - Sukhwant Hundal

Free to read No login, no payment.

Details

Title
ਪੂੰਜੀਵਾਦੀ ਪ੍ਰਬੰਧ ਵਿੱਚ ਕੂੜੇ ਦੀ ਪੈਦਾਵਾਰ
Author
ਸੁਖਵੰਤ ਹੁੰਦਲ - Sukhwant Hundal
Language
Punjabi
Published
2022
Publisher
Internet Archive
Category
Magazines

Source

Source
Internet Archive
Archive item
waste-production-book-size
PDF file
Waste Production-Book size.pdf
File size
1.8 MB
Subjects
ਪੂੰਜੀਵਾਦੀ ਪ੍ਰਬੰਧ ਵਿੱਚ ਕੂੜੇ ਦੀ ਪੈਦਾਵਾਰ; ਸੁਖਵੰਤ ਹੁੰਦਲ; ਖਾਣਾ ਅੰਝਾਈ ਨਸ਼ਟ ਹੋਣਾ; ਕੱਪੜਿਆਂ ਦਾ ਅੰਝਾਈ ਨਸ਼ਟ ਹੋਣਾ; ਫੈਸ਼ਨ ਸਨਅਤ ਅਤੇ ਵੇਸਟ
Uploaded by
[email protected]

About this book

ਪੂੰਜੀਵਾਦੀ ਪ੍ਰਬੰਧ ਵਿੱਚ ਉਤਪਾਦਕ ਦਾ ਮੁੱਖ ਉਦੇਸ਼ ਮੁਨਾਫਾ ਕਮਾਉਣਾ ਹੁੰਦਾ ਹੈ। ਇਹ ਮੁਨਾਫਾ ਵਸਤਾਂ ਨੂੰ ਪੈਦਾ ਕਰਕੇ ਅਤੇ ਵੇਚ ਕੇ ਕਮਾਇਆ ਜਾਂਦਾ ਹੈ। ਇਸ ਲਈ ਵਸਤਾਂ ਦੇ ਉਤਪਾਦਨ ਵਿੱਚ ਲਗਾਤਾਰ ਵਾਧਾ ਪੂੰਜੀਵਾਦੀ ਪ੍ਰਬੰਧ ਦੀ ਇਕ ਮੁੱਖ ਖਾਸੀਅਤ ਹੈ। ਵਸਤਾਂ ਦੇ ਉਤਪਾਦਨ ਵਿੱਚ ਹੋਣ ਵਾਲੇ ਲਗਾਤਾਰ ਵਾਧੇ ਕਾਰਨ, ਉਤਪਾਦਨ ਦੇ ਨਤੀਜੇ (ਬਾਈ ਪ੍ਰੋਡਕਟ) ਵੱਜੋਂ ਪੈਦਾ ਹੋਣ ਵਾਲੇ ਕੂੜੇ ਵਿੱਚ ਵੀ ਲਗਾਤਾਰ ਵਾਧਾ ਹੋਈ ਜਾਂਦਾ ਹੈ। ਵਰਲਡ ਰਿਸੋਰਸਜ਼ ਇੰਸਟੀਚਿਊਟ ਵਲੋਂ ਸੰਨ 1998 ਵਿੱਚ ਛਪੀ ਇਕ ਰਿਪੋਰਟ ਅਨੁਸਾਰ, ਸਨਅਤੀ ਦੇਸ਼ਾਂ ਵਿੱਚ ਵਸਤਾਂ ਦੇ ਉਤਪਾਦਨ ਲਈ ਵਰਤੇ ਜਾਂਦੇ ਵਸੀਲਿਆਂ (ਪਾਣੀ, ਕੱਚਾ ਮਾਲ, ਬਾਲਣ ਆਦਿ) ਦਾ ਅੱਧਾ ਜਾਂ ਤਿੰਨ/ਚੌਥਾਈ ਹਿੱਸਾ ਇਕ ਸਾਲ ਦੇ ਅੰਦਰ ਅੰਦਰ ਕੂੜੇ ਦੇ ਰੂਪ ਵਿੱਚ ਵਾਪਸ ਵਾਤਾਵਰਨ ਵਿੱਚ ਪਹੁੰਚ ਜਾਂਦਾ ਹੈ। ਕਿਉਂਕਿ ਮੁਨਾਫਾ ਕਮਾਉਣ ਲਈ ਵਸਤਾਂ ਦਾ ਵੇਚਿਆਂ ਜਾਣਾ ਜ਼ਰੂਰੀ ਹੈ, ਇਸ ਲਈ ਹਰ ਸਾਲ ਵੇਚੀਆਂ ਨਾ ਜਾ ਸਕਣ ਵਾਲੀਆਂ ਬਹੁਤ ਸਾਰੀਆਂ ਸਹੀ ਸਲਾਮਤ ਵਸਤਾਂ ਨੂੰ ਕੂੜੇ ਦੇ ਢੇਰ `ਤੇ ਸੁੱਟ ਦਿੱਤਾ ਜਾਂਦਾ ਹੈ। ਇਹ ਗੱਲ ਯਕੀਨੀ ਬਣਾਉਣ ਲਈ ਕਿ ਲੋਕ ਲਗਾਤਾਰ ਵਸਤਾਂ ਖ੍ਰੀਦਦੇ ਰਹਿਣ ਵੱਡੀ ਪੱਧਰ `ਤੇ ਮਾਰਕੀਟਿੰਗ ਕਰਕੇ ਲੋਕਾਂ ਵਿੱਚ ਵਸਤਾਂ ਲਈ ਖਾਹਿਸ਼ਾਂ ਪੈਦਾ ਕੀਤੀਆਂ ਜਾਂਦੀਆਂ ਹਨ। ਵਸਤਾਂ ਦਾ ਉਤਪਾਦਨ ਇਸ ਤਰ੍ਹਾਂ ਕੀਤਾ ਜਾਂਦਾ ਹੈ ਕਿ ਉਹ ਇਕ ਮਿੱਥੇ ਸਮੇਂ ਬਾਅਦ ਵਰਤਣ ਦੇ ਯੋਗ ਨਾ ਰਹਿਣ। ਉਤਪਾਦਨ ਦੇ ਇਸ ਵਰਤਾਰੇ ਨੂੰ 'ਪਲੈਨਡ ਓਬਸੋਲੀਸੈਂਸ' ਦਾ ਨਾਂ ਦਿੱਤਾ ਗਿਆ ਹੈ। ਇਸ ਦੀ ਸਪਸ਼ਟ ਉਦਾਹਰਨ ਇਲੈਕਟ੍ਰੌਨਿਕ ਦੀਆਂ ਵਸਤਾਂ ਹਨ। ਤਕਨੀਕੀ ਤੌਰ `ਤੇ ਇਸ ਵਿੱਚ ਕੋਈ ਸਮੱਸਿਆ ਨਹੀਂ ਹੈ ਕਿ ਕੰਪਿਊਟਰਾਂ ਜਾਂ ਸੈੱਲਫੋਨਾਂ ਨੂੰ ਮੁਰੰਮਤ ਜਾਂ ਅਪਗ੍ਰੇਡ ਨਾ ਕੀਤਾ ਜਾ ਸਕੇ। ਪਰ ਅਜਿਹਾ ਕਰਨ ਨੂੰ ਤਰਜੀਹ ਨਹੀਂ ਦਿੱਤੀ ਜਾਂਦੀ ਅਤੇ ਲੋਕਾਂ ਨੂੰ ਨਵੇਂ ਕੰਪਿਊਟਰ, ਸੈੱਲ ਫੋਨ ਆਦਿ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਨਤੀਜੇ ਵੱਜੋਂ ਪਿਛਲੇ ਕੁੱਝ ਦਹਾਕਿਆਂ ਵਿੱਚ ਈ-ਵੇਸਟ ਦੀ ਇਕ ਵੱਡੀ ਸਮੱਸਿਆ ਪੈਦਾ ਹੋ ਗਈ ਹੈ। ਇਸ ਦੇ ਨਾਲ ਨਾਲ ਫੈਸ਼ਨ ਜਾਂ ਚੀਜ਼ਾਂ ਦੇ ਮਾਡਲਾਂ ਵਿੱਚ ਤਬਦੀਲੀ ਕਰਕੇ ਲੋਕਾਂ ਨੂੰ ਚੰਗੀਆਂ ਭਲੀਆਂ ਚੀਜ਼ਾਂ ਨੂੰ ਕੂੜੇ ਦੇ ਢੇਰ `ਤੇ ਸੁੱਟਣ ਲਈ ਤਿਆਰ ਕੀਤਾ ਜਾਂਦਾ ਹੈ। ਪੂੰਜੀਵਾਦ ਪ੍ਰਬੰਧ ਵਿੱਚ ਵੱਡੀ ਪੱਧਰ `ਤੇ ਹੋਣ ਵਾਲੀ ਕੂੜੇ ਦੀ ਪੈਦਾਵਾਰ ਅਤੇ ਉਸ ਦੇ ਭੈੜੇ ਨਤੀਜਿਆਂ ਦੀ ਇਕ ਸਪਸ਼ਟ ਤਸਵੀਰ ਬਣਾਉਣ ਲਈ ਕੁੱਝ ਜਾਣਕਾਰੀ ਪੇਸ਼ ਹੈ।

Read this book

Open it in the library reader. Pages are fetched as you turn them, so it starts quickly even on a slow connection.

Open the reader Open on Archive.org

Subjects

More by ਸੁਖਵੰਤ ਹੁੰਦਲ - Sukhwant Hundal

More like this